Welcome to जनमत न्यूज़ 24x7   Click to listen highlighted text! Welcome to जनमत न्यूज़ 24x7
पंजाब

AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ ‘ਚ ਲਿਆ ਜਾ ਸਕਦਾ ਵੱਡਾ ਫੈਸਲਾ

Aam Aadmi Party: ਆਮ ਆਦਮੀ ਪਾਰਟੀ ਵੱਲੋਂ ਕੱਲ੍ਹ ਦਿੱਲੀ ਵਿਚ ਇਕ ਵੱਡੀ ਬੈਠਕ ਸੱਦੀ ਹੈ। ਇਸ ਬੈਠਕ ਵਿਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਹੋਵੇਗੀ।

Aam Aadmi Party: ਆਮ ਆਦਮੀ ਪਾਰਟੀ ਵੱਲੋਂ ਕੱਲ੍ਹ ਦਿੱਲੀ ਵਿਚ ਇਕ ਵੱਡੀ ਬੈਠਕ ਸੱਦੀ ਹੈ। ਇਸ ਬੈਠਕ ਵਿਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿਚ ਮੁੱਖ ਮੰਤਰੀ ਸਮੇਤ AAP ਦੀ ਟਾਪ ਲੀਡਰਸ਼ਿਪ ਸ਼ਾਮਲ ਹੋਵੇਗੀ।

ਬੈਠਕ ਦਾ ਮੁੱਖ ਏਜੰਡਾ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੀ ਚੋਣ ’ਤੇ ਵਿਚਾਰ-ਵਟਾਂਦਰਾ ਹੋਵੇਗਾ। ਸੂਤਰਾਂ ਅਨੁਸਾਰ AAP ਉਮੀਦਵਾਰਾਂ ਦੀ ਪਹਿਲੀ ਸੂਚੀ 15 ਨਵੰਬਰ ਤੋਂ ਪਹਿਲਾਂ ਜਾਰੀ ਹੋ ਸਕਦੀ ਹੈ।

ਇਸ ਮੀਟਿੰਗ ਵਿੱਚ ਪਤਾ ਲੱਗਦਾ ਹੈ ਕਿ ਇਸ ਬੈਠਕ ਦੇ ਮੱਦੇਨਜ਼ਰ ਇਹ ਸੰਕੇਤ ਮਿਲਦੇ ਹਨ ਕਿ AAP ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਰਣਨੀਤੀ ਤੇਜ਼ ਕਰ ਦਿੱਤੀ ਹੈ। ਇਸ ਬੈਠਕ ਵਿਚ ਜਿੱਥੇ ਉਮੀਦਵਾਰਾਂ ਦੇ ਨਾਵਾਂ ‘ਤੇ ਮੰਥਨ ਹੋਵੇਗਾ, ਉੱਥੇ ਹੀ ਚੋਣ ਪ੍ਰਬੰਧਨ ਅਤੇ ਪਾਰਟੀ ਦੀ ਆਗਾਮੀ ਰਣਨੀਤੀ ‘ਤੇ ਵੀ ਚਰਚਾ ਕੀਤਾ ਜਾ ਸਕਦਾ ਹੈ।

ਪੰਜਾਬ ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 16 ਮਾਰਚ 2027 ਨੂੰ ਖ਼ਤਮ ਹੋ ਰਿਹਾ ਹੈ, ਇਸ ਲਈ ਆਮ ਤੌਰ ‘ਤੇ ਚੋਣਾਂ ਫਰਵਰੀ-ਮਾਰਚ 2027 ਵਿਚ ਹੋ ਸਕਦੀਆਂ ਹਨ।

Leave a Reply

Your email address will not be published. Required fields are marked *

Back to top button
error: Content is protected !!
Click to listen highlighted text!